Dhan Dhan Baba Shri Chand Ji


 ਅੱਜ ਅੱਸੂ ਮਹੀਨੇ ਦੀ ਸੰਗਰਾਂਦ ਹੈ ਜੀ ॥

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੱਸੂ ਸੰਗਰਾਂਦ ਮਹੀਨੇ ਦਾ ਪਾਵਨ ਮੁੱਖਵਾਕ ਵਿਆਖਿਆ ਸਹਿਤ : ੦੧ ਅੱਸੂ 

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Assu Sangrand Mahine Da Pawan Mukhwak: 01st Assu  16-September-2020

ਅੰਗ -  ੧੩੫ (135)

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥

ਪਦ ਅਰਥ: ਅਸੁਨਿ = ਅੱਸੂ ਵਿਚ। ਉਮਾਹੜਾ = ਉਛਾਲਾ। ਜਾਇ = ਜਾ ਕੇ। ਕਿਉਂ = ਕਿਵੇਂ? ਕਿਸੇ ਨ ਕਿਸੇ ਤਰ੍ਹਾਂ। ਮਨਿ = ਮਨ ਵਿਚ। ਤਨਿ = ਸਰੀਰ ਵਿਚ। ਘਣੀ = ਬਹੁਤ। ਆਣਿ = ਲਿਆ ਕੇ। ਮਾਇ = ਹੇ ਮਾਂ! ਹਉ = ਮੈਂ! ਤਿਨ ਕੈ ਪਾਇ = ਉਹਨਾਂ ਦੀ ਚਰਨੀਂ। ਜਾਇ = ਥਾਂ। ਰਸੁ = ਸੁਆਦ, ਆਨੰਦ। ਰਹੇ ਆਘਾਇ = ਰੱਜ ਗਏ, ਤ੍ਰਿਸ਼ਨਾ ਪੋਹ ਨਹੀਂ ਸਕਦੀ। ਆਪੁ = ਆਪਾ-ਭਾਵ। ਲੜਿ = ਲੜ ਵਿਚ, ਪੱਲੇ। ਕੰਤਿ = ਕੰਤ ਨੇ। ਕਤਹਿ = ਕਿਸੇ ਹੋਰ ਥਾਂ। ਮਇਆ = ਮਿਹਰ।

ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8

Comments

Popular posts from this blog

भगवान शिव का अवतार थे बाबा श्रीचंद जी

बाबा श्रीचंद की जीवनी

बाबा श्रीचंद जी महाराज